Official handle of Government of Punjab, India. Also Join us at: facebook.com/PunjabGovtIndia

Chandigarh, Punjab, India
Chief Minister @BhagwantMann-led Punjab Government pays tributes to all the martyrs of Saka Panja Sahib. #SakaPanjaSahib #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
85
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦੀ ਹੈ। #SakaPanjaSahib #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
79
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23,120 ਵਰਗ ਫੁੱਟ ਕਵਰਡ ਏਰੀਆ ਵਿੱਚ ਫ਼ੈਲਿਆ ਹੋਇਆ ਹੈ। … Punjab Social Justice, Empowerment and Minorities Affairs Minister Dr Baljit Kaur said that the Punjab Government, under the leadership of Chief Minister Bhagwant Singh Mann, is consistently strengthening infrastructure to promote social justice, equality and the empowerment of marginalized sections of society. As part of this commitment, the Ambedkar Bhawan being constructed at an estimated cost of ₹5.94 crore in Tarn Taran district has now reached the final stage of construction. The three-storey building, being developed over one acre of land with a covered area of approximately 23,120 square feet, has been designed as a modern, multi-purpose facility. #GovernmentOfPunjab #ਪੰਜਾਬ_ਸਰਕਾਰ
161
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਾਕੀ ਖਿਡਾਰੀਆਂ ਸਮੇਤ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹੋਰਨਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ, ਸਗੋਂ ਵੱਖ-ਵੱਖ ਦੇਸ਼ਾਂ ਅਤੇ ਖਿਡਾਰੀਆਂ ਵਿਚਕਾਰ ਆਪਸੀ ਸਾਂਝ, ਸਦਭਾਵਨਾ ਅਤੇ ਭਾਈਚਾਰੇ ਨੂੰ ਵੀ ਮਜ਼ਬੂਤ ਕਰਦੀਆਂ ਹਨ। #GovernmentOfPunjab #ਪੰਜਾਬ_ਸਰਕਾਰ
5
192
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਜਲੰਧਰ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਦੌਰਾਨ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ’ਚ 27ਵੇਂ ਸਥਾਨ ਤੋਂ ਪਹਿਲੇ ਸਥਾਨ ’ਤੇ ਪਹੁੰਚਿਆ ਹੈ। #GovernmentOfPunjab #ਪੰਜਾਬ_ਸਰਕਾਰ
2
2
130
16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਅਹਿਮ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। #GovernmentOfPunjab #ਪੰਜਾਬ_ਸਰਕਾਰ
102
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਆਯੋਜਿਤ ‘ਉਜਾਲਾ ਪੰਜਾਬ ਪ੍ਰੀਜ਼ਨ ਓਲੰਪਿਕਸ 2026’ ਦੇ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਵਰਗਾਂ ਵਿੱਚ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਦੌਰਾਨ ਤਿੰਨ-ਤਿੰਨ ਪੀੜ੍ਹੀਆਂ ਇਕੱਠੀਆਂ ਖੇਡ ਮੈਦਾਨਾਂ ਵਿੱਚ ਖੇਡ ਰਹੀਆਂ ਹਨ। #GovernmentOfPunjab #ਪੰਜਾਬ_ਸਰਕਾਰ
1
112
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 21 ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਜਾਣ ਵਾਲੀਆਂ 30 ਬੱਚੀਆਂ ਨੂੰ ਸਾਈਕਲ ਵੰਡੇ ਗਏ, ਤਾਂ ਜੋ ਉਨ੍ਹਾਂ ਨੂੰ ਸਕੂਲ ਆਉਣ-ਜਾਣ ਵਿੱਚ ਸਹੂਲਤ ਮਿਲ ਸਕੇ ਅਤੇ ਉਹ ਆਪਣੀ ਪੜ੍ਹਾਈ ਨਿਰਵਿਘਨ ਜਾਰੀ ਰੱਖ ਸਕਣ। #GovernmentOfPunjab #ਪੰਜਾਬ_ਸਰਕਾਰ
1
148
Making a strong pitch to transform Punjab from India's food basket into a global food processing hub, Agriculture & Farmers Welfare and Food Processing Minister Gurmeet Singh Khuddian rolled out the red carpet for British investment in organic farming, pack-houses, cold chains and dairy technology to take homegrown brands like Verka and Five Rivers to the UK market. He along with Principal Secretary Food Processing Rakhee Gupta Bhandari, held threadbare deliberations here at Kisan Bhawan with a British delegation comprising Ms Alba Smeriglio, British Deputy High Commissioner, Chandigarh, Dr Nicholas Gribit, First Secretary Trade, British High Commission, and Mr Anup Narayan, Senior Trade Adviser, to deepen bilateral cooperation in organic farming, dairy, crop residue management and quality certification other sectors. Welcoming the delegation, the Cabinet Minister said that the welfare of Punjab's farmers will remain the cornerstone of any international partnership and assured full support from the state government for collaborations. #GovernmentOfPunjab #ਪੰਜਾਬ_ਸਰਕਾਰ
2
2
154
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। … The Punjab Vigilance Bureau (VB) during its ongoing drive against corruption in the state, has apprehended Inspector Shubham posted at Municipal Corporation Zone-B Ludhiana, red-handed accepting a bribe of Rs 25,000/-. #GovernmentOfPunjab #ਪੰਜਾਬ_ਸਰਕਾਰ
172
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਜਲੰਧਰ, ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਅਹਿਮ ਆਧਾਰ ਹੈ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ। #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
1
2
143
Chief Minister @BhagwantMann warmly welcomed the participating teams of the Asian Champions Trophy, inviting them to experience the state’s legendary hospitality, rich cultural heritage and spirit of brotherhood. Hosting a dinner in honour of the teams at the Chief Minister’s Residence (CMR Jalandhar), he said that Punjab is a land where every guest is welcomed with an open heart and treated like family, adding that the state is committed to making the international sporting event a memorable experience for every player and official. #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
3
1
2
155
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਵਿੱਚ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੇ ਜਜ਼ਬੇ, ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਗਲੇ ਮੈਚਾਂ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। #ਮੁੱਖ_ਮੰਤਰੀ_ਦਫ਼ਤਰ_ਪੰਜਾਬ #CMOPunjab #PunjabGovernment #CMBhagwantMann
2
2
164
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਜਲੰਧਰ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ਕਰਵਾਈ ਗਈ ਲੋਕ ਮਿਲਣੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 51 ਲੱਖ ਰੁਪਏ ਦਾ ਚੈੱਕ ਭੇਟ ਕੀਤਾ। … Punjab Chief Minister @BhagwantMann attended the ‘Lok Milni’ organised at village Sarinh, located in the Nakodar constituency in district Jalandhar. On this occasion, he handed over a cheque of ₹51 lakh to further accelerate the development works of the village. #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
2
2
175
ਪੰਜਾਬ ਦੇ ਮੁੱਖ ਮੰਤਰੀ @BhagwantMann ਨੇ ਪਿੰਡ ਸਰੀਂਹ ਵਿਖੇ 'ਲੋਕ ਮਿਲਣੀ' ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਭੇਟ ਕੀਤਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਪਿੰਡ ਦੀਆਂ ਲੋੜਾਂ ਅਨੁਸਾਰ ਛੱਪੜਾਂ ਦੇ ਵਿਕਾਸ, ਇੰਟਰਲਾਕ ਟਾਈਲਾਂ ਲਗਾਉਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਲਈ ਕੀਤੀ ਜਾ ਸਕਦੀ ਹੈ। #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
2
1
1
169
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਮੇਰਾ ਘਰ ਮੇਰੇ ਨਾਮ' ਤਹਿਤ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ’ਚ ਅਨੇਕਾਂ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡ ਘਰਾਂ ਦੇ ਕਾਨੂੰਨੀ ਮਾਲਾਕਾਨਾ ਹੱਕ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
1
3
253
16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਨਿਯਮਤ ਤੌਰ 'ਤੇ ਖੁੱਲ੍ਹਾ ਰੱਖਣ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ ਗਈ। #ਪੰਜਾਬ_ਸਰਕਾਰ #GovernmentOfPunjab #PunjabGovernment #CMBhagwantMann
129